ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਤਾ ਨਾਂ ਰੋਸ਼ਨ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਸਕੂਲ ਯੁਵਕ ਮੇਲਾ ਕਿਡਜ਼ ਪੈਰਾਡਾਈਜ ਸਕੂਲ ਰੰਗੀਲਪੁਰ ਵਿਖੇ ਕਰਵਾਇਆ ਗਿਆ ।ਇਸ ਮੇਲੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਇਸ ਮੇਲੇ ਵਿੱਚ ਰੰਗ ਭਰੋ ,ਸੁੰਦਰ ਲਿਖਾਈ ,ਸੁੰਦਰ ਦਸਤਾਰ ਸਜਾਉਣਾ ,ਗੁਰਬਾਣੀ ਕੰਠ ,ਭਾਸ਼ਣ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ ।ਇਹਨਾਂ ਮੁਕਾਬਲਿਆਂ ਵਿੱਚੋਂ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀ ਗੁਰਤੇਜ ਸਿੰਘ ਨੇ ਰੰਗ ਭਰੋ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਜਸ਼ਨਪ੍ਰੀਤ ਕੌਰ ਨੇ ਦੂਜਾ ਕਵਿਤਾ ਮੁਕਾਬਲੇ ਵਿੱਚੋਂ ਮੰਨਤਵੀਰ ਸਿੰਘ ਨੇ ਦੂਜਾ ਅਤੇ ਭਾਸ਼ਣ ਮੁਕਾਬਲੇ ਵਿੱਚੋਂ ਨਿਮਰਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਅਕੈਡਮੀ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਮੈਡਮ ਸਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵਾਸਤੇ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਭਾਗ ਲੈਣ ਦੀ ਪ੍ਰੇਰਨਾ ਦਿੱਤੀ।