With UPI, Debit/Credit Card or Net banking

ਸੰਤ ਕਰਮ ਸਿੰਘ ਅਕੈਡਮੀ ਕਵਿਤਾ ਗਾਇਨ ਮੁਕਾਬਲੇ ਵਿੱਚ ਰਹੀ ਜੇਤੂ।

ਗੌਰਮਿੰਟ ਗਰਲਜ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਹੁਨਰ ਟੋਹ’ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿਚੋਂ ਮੰਨਤਵੀਰ ਸਿੰਘ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਅਤੇ ਪ੍ਰਭਲੀਨ ਕੌਰ ਨੇ ਰੰਗ ਭਰੇ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਅਕੈਡਮੀ ਦਾ ਨਾਂ ਰੋਸ਼ਨ ਕੀਤਾ । ਅਕਡਮੀ ਦੀ ਮਨੇਜਮੈਂਟ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਪ੍ਰੇਰਨਾ ਵੀ ਦਿੱਤੀ ।